ਕਪੂਰਥਲਾ : ਲੋਹੜੀ ਤੋਂ ਇਕ ਦਿਨ ਪਹਿਲਾਂ ਵਿਦੇਸ਼ ਤੋਂ ਆਪਣੇ ਸਹੁਰੇ ਘਰ ਆਈ ਐੱਨ.ਆਰ.ਆਈ. ਇਕ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੇ ਮਾਮਲੇ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਮ੍ਰਿਤਕ ਔਰਤ ਦੇ 5 ਸਾਲਾ ਬੇਟੇ ਨੂੰ ਅਦਾਲਤ 'ਚ ਪੇਸ਼ ਕੀਤਾ। ਇਸ ਦੌਰਾਨ ਸਹੁਰੇ ਅਤੇ ਮਾਮੇ ਨੇ ਔਰਤ ਦੇ ਲੜਕੇ ਅਰਮਾਨ ਅਤੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਦੀ ਅਪੀਲ ਕੀਤੀ ਹੈ। ਅਦਾਲਤ ਨੇ ਮ੍ਰਿਤਕ ਔਰਤ ਦੇ ਪਤੀ 'ਤੇ ਐਲਓਸੀ ਜਾਰੀ ਕਰ ਦਿੱਤੀ ਹੈ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 3 ਫਰਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਲੋਹੜੀ ਤੋਂ ਇਕ ਦਿਨ ਪਹਿਲਾਂ ਵਿਦੇਸ਼ ਤੋਂ ਪਰਵਾਸੀ ਭਾਰਤੀ ਆਪਣੇ ਸਹੁਰੇ ਘਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮੌਤ ਸ਼ੱਕੀ ਹਾਲਾਤਾਂ 'ਚ ਹੋਈ ਹੈ। ਮੋਠਾਂਵਾਲ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਪੈਸਿਆਂ ਲਈ ਸੱਸ ਅਤੇ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਪੁਲੀਸ ਨੇ ਕਾਰਵਾਈ ਕਰਦਿਆਂ ਸੱਸ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿਤਾ ਹੈ ਤੇ ਮ੍ਰਿਤਕਾ ਦੇ ਪਤੀ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜੋ ਕਿ ਇਸ ਸਮੇ ਅਮਰੀਕਾ ਵਿੱਚ ਰਹਿ ਰਿਹਾ ਹੈ
ਜਦੋਂਕਿ ਮ੍ਰਿਤਕ ਲੜਕੀ ਦੀ ਮਾਤਾ ਨਿਰਮਲ ਕੌਰ ਪਤਨੀ ਜਰਨੈਲ ਸਿੰਘ ਵਾਸੀ ਪਿੰਡ ਬਿਲਗਾ, ਜ਼ਿਲ੍ਹਾ ਜਲੰਧਰ ਨੇ ਥਾਣਾ ਸੁਲਤਾਨਪੁਰ ਵਿਖੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਸੀ ਕਿ ਉਹ ਯੂ.ਕੇ. ਵਿੱਚ ਰਹਿੰਦਾ ਹੈ. ਉਸ ਨੇ ਦੱਸਿਆ ਕਿ ਉਸ ਦੀ ਲੜਕੀ ਰਾਜਦੀਪ ਕੌਰ ਦਾ ਵਿਆਹ ਕਰੀਬ 9 ਸਾਲ ਪਹਿਲਾਂ ਮਨਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਨਾਨੋ ਮੱਲੀਆਂ, ਸੁਲਤਾਨਪੁਰ ਲੋਧੀਵਿਖੇ ਹੋਇਆ ਸੀ। ਜਦੋਂ ਉਨ੍ਹਾਂ ਦੀ ਧੀ ਅਤੇ ਜਵਾਈ ਅਮਰੀਕਾ ਰਹਿੰਦੇ ਸਨ ਅਤੇ ਉਨ੍ਹਾਂ ਦਾ ਇੱਕ 5 ਸਾਲ ਦਾ ਬੱਚਾ ਵੀ ਸੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ 12 ਜਨਵਰੀ 2024 ਨੂੰ ਪਰਿਵਾਰ ਦੇ ਵਿਆਹ ਸਮਾਗਮ 'ਚ ਹਿੱਸਾ ਲੈਣ ਲਈ ਆਪਣੇ ਬੱਚੇ ਨਾਲ ਭਾਰਤ ਆਈ ਸੀ। ਲੜਕੀ ਦੇ ਸਹੁਰਿਆਂ 'ਤੇ ਦੋਸ਼ ਲਗਾਉਂਦੇ ਹੋਏ ਔਰਤ ਨੇ ਕਿਹਾ ਕਿ ਉਸ ਦੇ ਸਹੁਰੇ ਵਾਲਿਆਂ ਨੇ ਮਿਲੀਭੁਗਤ ਨਾਲ ਉਸ ਦੀ ਬੇਟੀ ਨੂੰ ਭਾਰਤ ਬੁਲਾਇਆ ਸੀ। ਜਦੋਂਕਿ ਸਹੁਰੇ ਪਰਿਵਾਰ ਵਿੱਚ ਕੋਈ ਵਿਆਹ ਸਮਾਗਮ ਨਹੀਂ ਸੀ। ਉਸ ਦੀ ਲੜਕੀ ਦੇ ਪਤੀ ਮਨਜਿੰਦਰ ਸਿੰਘ, ਪੁੱਤਰ ਗੁਰਦੇਵ ਸਿੰਘ, ਗੁਰਦੇਵ ਸਿੰਘ (ਸਹੁਰਾ) ਅਤੇ ਸੱਸ ਨੇ ਉਸ ਵਿਰੁੱਧ ਸਾਜ਼ਿਸ਼ ਰਚੀ ਹੈ। ਇੰਨਾ ਹੀ ਨਹੀਂ ਉਨ੍ਹਾਂ ਦੀ ਬੇਟੀ ਨੂੰ ਵੀ ਹਸਪਤਾਲ 'ਚ ਦਾਖਲ ਨਹੀਂ ਕਰਵਾਇਆ ਗਿਆ।

