ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 7 ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ ਕਰ ਦਿੱਤੇ ਹਨ। ਤੁਸੀਂ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਸਬੰਧਤ ਸਕੂਲ ਦਾ ਰੋਲ ਨੰਬਰ ਡਾਊਨਲੋਡ ਕਰ ਸਕਦੇ ਹੋ। ਵਿਦਿਆਰਥੀ ਆਪਣੀ ਸਕੂਲ ਆਈਡੀ (ਯੂਜ਼ਰਨੇਮ) ਅਤੇ ਪਾਸਵਰਡ ਦਰਜ ਕਰਕੇ ਆਪਣਾ ਰੋਲ ਨੰਬਰ ਚੈੱਕ ਕਰ ਸਕਦੇ ਹਨ।
ਇਸੇ ਤਰ੍ਹਾਂ ਸਿੱਖਿਆ ਬੋਰਡ ਨੇ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਰੋਲ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਤੁਸੀਂ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਰੋਲ ਨੰਬਰ ਡਾਊਨਲੋਡ ਕਰ ਸਕਦੇ ਹੋ।

