ਪੰਜਾਬ ਦੇ ਲੁਧਿਆਣਾ 'ਚ ਪੱਖੋਵਾਲ ਰੋਡ 'ਤੇ ਸਥਿਤ ਐਲੀ ਗ੍ਰੀਨ ਮੈਰਿਜ ਪੈਲੇਸ 'ਚ ਦੇਰ ਸ਼ਾਮ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਡੀਜੇ 'ਤੇ ਗੀਤ ਬਦਲਣ 'ਤੇ ਚਲਾਈਆਂ ਗਈਆਂ। ਗੋਲੀਬਾਰੀ 'ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਮੈਰਿਜ ਪੈਲੇਸ ਨੂੰ ਸੀਲ ਕਰ ਦਿੱਤਾ ਗਿਆ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਥਾਣਾ ਦੁੱਗਰੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।