ਪੰਜਾਬ ਪੁਲਸ ਨੇ ਕਾਰਵਾਈ ਕਰਦੇ ਹੋਏ ਐਨਕਾਊਂਟਰ 'ਚ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਮੁਕਾਬਲੇ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਸੀ। ਮੁਲਜ਼ਮ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ, ਜਿਸ ਤੋਂ ਬਾਅਦ ਪੁਲੀਸ ਨੇ ਜ਼ਖ਼ਮੀ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਸੈਕਟਰ-71 ਵਿੱਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਜਿਸ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਮੁਲਜ਼ਮਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਸੈਕਟਰ-71 ਸਥਿਤ ਇਕ ਘਰ ਵਿਚ ਲੁਕਣ ਦੀ ਕੋਸ਼ਿਸ਼ ਕੀਤੀ। ਇਸ ਦਾ ਪਿੱਛਾ ਕਰਦਿਆਂ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਦੋਸ਼ੀ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਪੁਲਸ ਨੇ ਕਾਬੂ ਕਰ ਲਿਆ। ਫਿਲਹਾਲ ਦੋਸ਼ੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੂੰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

