ਤਰਨਤਾਰਨ: ਕਸਬਾ ਭਿੱਖੀਵਿੰਡ ਵਿੱਚ ਸੋਮਵਾਰ ਦੇਰ ਰਾਤ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਕਤਲ ਦਾ ਭੇਤ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ। ਨੌਜਵਾਨ ਦਾ ਕਤਲ ਉਸ ਦੇ ਸਾਲੇ, ਭਤੀਜੇ ਅਤੇ ਹੋਰ ਵਿਅਕਤੀਆਂ ਨੇ ਕੀਤਾ ਸੀ। ਪੁਲੀਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਤੇਜ਼ ਕਰ ਦਿੱਤੀ ਹੈ।
ਐਸ.ਐਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੋਮਵਾਰ ਸਵੇਰੇ ਮਨਜੀਤ ਕੌਰ ਪਤਨੀ ਬਖਸ਼ੀਸ਼ ਸਿੰਘ ਵਾਸੀ ਚੇਲਾ ਮੋੜ ਕਲੋਨੀ ਭਿੱਖੀਵਿੰਡ ਨੇ ਪੁਲਸ ਨੂੰ ਬਿਆਨ ਦਿੱਤਾ ਸੀ ਕਿ ਕੁਝ ਵਿਅਕਤੀਆਂ ਨੇ ਉਸ ਦੇ ਜੀਜਾ ਸਤਨਾਮ ਸਿੰਘ ਪੁੱਤਰ ਮੇਜਰ ਸਿੰਘ ਨੂੰ ਅਗਵਾ ਕਰ ਲਿਆ ਹੈ। ਐਸ.ਐਸ.ਪੀ. ਕਪੂਰ ਨੇ ਦੱਸਿਆ ਕਿ ਇਸ ਕਤਲ ਦਾ ਭੇਤ ਥਾਣਾ ਭਿੱਖੀਵਿੰਡ ਦੇ ਇੰਚਾਰਜ ਪ੍ਰੀਤਇੰਦਰ ਸਿੰਘ ਅਤੇ ਥਾਣਾ ਭਿੱਖੀਵਿੰਡ ਦੇ ਇੰਚਾਰਜ ਇੰਸਪੈਕਟਰ ਮਨੋਜ ਕੁਮਾਰ ਦੀ ਪੁਲਸ ਪਾਰਟੀ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾ ਕੇ ਸੁਲਝਾ ਲਿਆ ਹੈ।

