ਲੁਧਿਆਣਾ : ਰਿਸ਼ਵਤ ਦੇ ਮਾਮਲੇ 'ਚ ਗ੍ਰਿਫਤਾਰ ਏ.ਐੱਸ.ਆਈ. ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਮਿਲੀ ਸੂਚਨਾ ਅਨੁਸਾਰ ਕਰੀਬ 6 ਮਹੀਨੇ ਪਹਿਲਾਂ ਰਿਸ਼ਵਤ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਏ.ਐਸ.ਆਈ ਪਹਾੜਾ ਸਿੰਘ ਨੂੰ ਵਿਜੀਲੈਂਸ ਟੀਮ ਨੇ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਉਸ ਦੇ ਹੋਰ ਸਾਥੀਆਂ ਸਮੇਤ ਪੁੱਛਗਿੱਛ ਕੀਤੀ ਜਾਣੀ ਹੈ ਕਿਉਂਕਿ ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਕਤ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਉਨ੍ਹਾਂ ਦੇ ਘਰ ਛਾਪਾ ਮਾਰਨ ਆਇਆ ਸੀ ਅਤੇ ਉਹ ਉਸ ਨੂੰ ਲੈ ਕੇ ਨਹੀਂ ਗਏ। ਛੱਡਣ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਇੰਨਾ ਹੀ ਨਹੀਂ ਮੌਕੇ 'ਤੇ 15 ਹਜ਼ਾਰ ਰੁਪਏ ਵੀ ਲੈ ਗਏ।
ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਜਦੋਂ ਮੁਲਜ਼ਮ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਨਹੀਂ ਮਿਲੀ ਤਾਂ ਮੁਲਜ਼ਮ ਨੇ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰ ਦਿੱਤਾ। ਇੰਦਰਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਹਰਦੇਵ ਨਗਰ ਜਗਰਾਉਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇੰਦਰਜੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਪਤੀ ਹਰਪ੍ਰੀਤ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਕੇਸ ਦਰਜ ਹਨ। ਇਸ ਸਬੰਧੀ ਵਿਭਾਗ ਨੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

