ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਲੁਧਿਆਣਾ ਜ਼ਿਲੇ ਦੇ ਦਾਖਾ ਵਿਖੇ ਤਾਇਨਾਤ ਪਟਵਾਰੀ ਜਸਬੀਰ ਸਿੰਘ, ਹੁਣ ਕਾਨੂੰਗੋ ਅਤੇ ਉਸ ਦੇ ਨਾਲ ਸਹਾਇਕ ਵਜੋਂ ਕੰਮ ਕਰਦੇ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਖਿਲਾਫ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਹੋਰ ਸਾਥੀ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਛਪਾਰ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

