ਪੰਜਾਬ 'ਚ ਹਾਈਵੇਅ 'ਤੇ ਡਸਟਰ ਕਾਰ ਨੂੰ ਲੱਗੀ ਅੱਗ, ਪਰਿਵਾਰ ਵਾਲ-ਵਾਲ ਬਚਿਆ
Monday, February 12, 2024
0
ਪੰਜਾਬ ਦੇ ਹਾਈਵੇਅ 'ਤੇ ਇਕ ਕਾਰ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਹਾਈਵੇਅ 'ਤੇ ਜਾ ਰਹੀ ਇਕ ਡਸਟਰ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਕਾਰ ਸਵਾਰ ਪਰਿਵਾਰ ਵਾਲ-ਵਾਲ ਬਚ ਗਿਆ। ਇਹ ਵੇਖਦਿਆਂ ਹੀ ਕਾਰ ਇਕ ਪਲ 'ਚ ਸੜ ਕੇ ਸੁਆਹ ਹੋ ਗਈ। ਦਰਅਸਲ, ਉਕਤ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਭਿਆਨਕ ਅੱਗ ਲੱਗੀ ਹੋਈ ਹੈ। ਕਾਰ ਦੇ ਪਰਿਵਾਰ ਨੂੰ ਬਚਾ ਲਿਆ ਗਿਆ ਹੈ ਅਤੇ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਹਾਦਸੇ ਦੌਰਾਨ ਮੌਕੇ 'ਤੇ ਲੋਕਾਂ ਦੀ ਭੀੜ ਵੇਖੀ ਗਈ, ਜਿਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ 'ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ।
Tags
Share to other apps

