ਪੰਜਾਬ - ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਨਵਜੋਤ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਹਾਈਕਮਾਂਡ ਨਾਲ ਮੁਲਾਕਾਤ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 27 ਫਰਵਰੀ ਦਿੱਲੀ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਖੁਦ ਟਵਿੱਟਰ (ਐਕਸ) 'ਤੇ ਤਸਵੀਰ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ''ਅੱਜ ਉਨ੍ਹਾਂ ਨਾਲ ਦਿੱਲੀ 'ਚ ਮੁਲਾਕਾਤ ਹੋਈ... ਇਸ ਮੁਲਾਕਾਤ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਅਤੇ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਨਾਲ ਆਉਣ ਵਾਲੇ ਸਮੇਂ 'ਤੇ ਲੋਕ ਸਭਾ ਚੋਣਾਂ ਤੇ ਵੀ ਚਰਚਾ ਹੋਈ। । ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਖ-ਵੱਖ ਚੋਣਾਂ ਲੜ ਰਹੀਆਂ ਹਨ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮੀਟਿੰਗ ਤੋਂ ਪਹਿਲਾਂ ਸੋਮਵਾਰ 26 ਜਨਵਰੀ ਨੂੰ ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਕਿਹਾ ਸੀ, "ਸਾਡੀਆਂ ਅਫਵਾਹਾਂ ਦਾ ਧੂੰਆਂ ਉੱਥੋਂ ਉਠਦਾ ਹੈ, ਗੁਰੂ ਜਿੱਥੇ ਸਾਡੇ ਨਾਮ ਨੂੰ ਅੱਗ ਲੱਗਦੀ ਹੈ..."
— Navjot Singh Sidhu (@sherryontopp) February 26, 2024

