ਨਗਰ ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋਇਆ ਵੱਡਾ ਘਪਲਾ, ਮਾਮਲਾ ਦਰਜ
Saturday, February 03, 2024
0
ਲੁਧਿਆਣਾ : ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ ਨਗਰ ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜਾਇਦਾਦ ਦੇ ਹਿੱਸੇ ਨੂੰ ਖੁਰਦ ਬੁਰਦ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਸਤਵੰਤ ਕੌਰ ਪਤਨੀ ਫਤਿਹ ਸਿੰਘ ਵਾਸੀ ਬਠਿੰਡਾ ਦੇ ਬਿਆਨਾਂ ’ਤੇ ਗੁਰਮੀਤ ਸਿੰਘ ਵਾਸੀ ਗਿੱਲ ਰੋਡ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਔਰਤ ਨੇ ਦੱਸਿਆ ਕਿ ਉਸ ਨੇ ਰਾਜ ਕੁਮਾਰ ਸ਼ਰਮਾ ਅਤੇ ਨਰਿੰਦਰ ਸ਼ਰਮਾ ਨਾਲ ਮਿਲ ਕੇ ਕੁਚਾ ਲਾਲੂ ਮੱਲ, ਲੁਧਿਆਣਾ ਵਿੱਚ 234 ਵਰਗ ਗਜ਼ ਦੀ ਜਾਇਦਾਦ ਖਰੀਦੀ ਸੀ। ਪਰ ਉਕਤ ਮੁਲਜ਼ਮਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਡਾ ਹਿੱਸਾ ਖੁਰਦ ਬੁਰਦ ਕਰਕੇ ਉਨ੍ਹਾਂ ਨਾਲ ਠੱਗੀ ਮਾਰੀ।
Share to other apps

