ਜਲੰਧਰ ਦੇ ਦੋ ਵਿਧਾਇਕਾਂ 'ਤੇ ਪੁਲਿਸ ਦੀ ਵੱਡੀ ਕਾਰਵਾਈ,
Wednesday, February 21, 2024
0
ਪੰਜਾਬ 'ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲੀਸ ਨੇ ਜਲੰਧਰ ਦੇ ਦੋ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਰਅਸਲ ਸੀ.ਐਮ.
ਦੀ ਰਿਹਾਇਸ਼ ਅੱਗੇ ਧਰਨਾ ਦੇਣ ਤੇ ਚੰਡੀਗੜ੍ਹ ਪੁਲਿਸ ਨੇ ਜਲੰਧਰ ਦੇ ਦੋ ਕਾਂਗਰਸੀ ਵਿਧਾਇਕਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਜਲੰਧਰ ਦੇ ਦੋ ਕਾਂਗਰਸੀ ਵਿਧਾਇਕਾਂ ਪਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਤਹਿਤ ਦੋਵਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਕਿਸੇ ਵੀ ਸਮੇਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਦੋਵਾਂ ਵਿਧਾਇਕਾਂ ਖ਼ਿਲਾਫ਼ ਸੀ.ਐਮ. ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਸ ਦੇ ਨਾਲ-ਨਾਲ 15 ਹੋਰ ਲੋਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
Tags
Share to other apps

