ਪੰਜਾਬ: ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਠਾਨਕੋਟ ਵਿੱਚ ਚਮਰੌਦ ਬੰਦਰਗਾਹ (ਮਿੰਨੀ ਗੋਆ) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀ.ਐਮ. ਮਾਨ ਨੇ ਦੱਸਿਆ ਕਿ ਚਮਰੌਦ ਬੰਦਰਗਾਹ 'ਤੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦੇ ਟਰਾਇਲ ਰਨ ਨੂੰ ਦੇਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੂਬਸੂਰਤ ਸਥਾਨ 'ਤੇ ਵਾਟਰ ਸਪੋਰਟਸ/ਮਨੋਰੰਜਨ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਥਾਨ 'ਤੇ ਪਹਿਲਾਂ ਹੀ 2 ਸਪੀਡ ਬੋਟ ਚੱਲ ਰਹੀਆਂ ਹਨ, ਜੋ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਮੁੱਖ ਖਿੱਚ ਦਾ ਕੇਂਦਰ ਹਨ। ਇਸ ਖੇਤਰ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ, ਜਿਸ ਕਾਰਨ ਸੂਬਾ ਸਰਕਾਰ ਪਹਿਲਾਂ ਹੀ ਇੱਥੇ ਕਈ ਸੰਭਾਵਨਾਵਾਂ ਤਲਾਸ਼ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਅੱਜ ਇੱਥੇ ਟੈਸਟ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਰਸਮੀ ਤੌਰ 'ਤੇ ਲਾਂਚ ਕੀਤਾ ਜਾਵੇਗਾ। ਇਸ ਖੇਤਰ ਵਿੱਚ ਜਲ ਖੇਡਾਂ/ਮਨੋਰੰਜਨ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਸਪੋਰਟਸ ਪਾਲਿਸੀ ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ।
.jpg)
