ਹੁਣੇ ਹੁਣੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਦੱਸ ਦੇਈਏ ਕਿ ਬੰਟੀ ਬੈਂਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੀਤਕਾਰ ਬੰਟੀ ਬੈਂਸ ਨੇ ਮੁਹਾਲੀ ਦੇ ਸੈਕਟਰ 79 ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਉਸ ਦੇ ਜਾਣ ਤੋਂ ਬਾਅਦ ਹੀ ਤੇਜ਼ ਗੋਲੀਬਾਰੀ ਹੋਈ। ਬੰਟੀ ਬੈਂਸ ਉਥੋਂ ਚਲਾ ਗਿਆ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਫਿਲਹਾਲ ਬੰਟੀ ਬੈਂਸ ਸਾਹਮਣੇ ਨਹੀਂ ਹਨ। ਪੁਲੀਸ ਨੂੰ ਉਪਰੋਕਤ ਮਾਮਲੇ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਵੀ ਸੜਕ ਵਿਚਕਾਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਹੁਣ ਉਨ੍ਹਾਂ ਦੇ ਮੈਨੇਜਰ ਬੰਟੀ ਬੈਂਸ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

