ਆਮ ਆਦਮੀ ਪਾਰਟੀ ਨੇ ਆਉਣ ਵਾਲੇ ਵਿੱਤੀ ਸਾਲ 'ਚ ਸ਼ਰਾਬ ਦੇ ਕਾਰੋਬਾਰ ਤੋਂ ਆਮਦਨ ਕਮਾਉਣ ਦਾ ਨਵਾਂ ਟੀਚਾ ਰੱਖਿਆ ਹੈ। ਇਸ ਸਬੰਧੀ ਨਵੀਂ ਨੀਤੀ ਦਾ ਐਲਾਨ 5 ਮਾਰਚ ਨੂੰ ਵਿਧਾਨ ਸਭਾ ਵਿੱਚ 2024-25 ਲਈ ਬਜਟ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤਾ ਜਾਣਾ ਹੈ। ਜਾਣਕਾਰੀ ਮੁਤਾਬਕ ਪਾਰਟੀ ਨੇ ਸ਼ਰਾਬ ਦੇ ਕਾਰੋਬਾਰ ਤੋਂ 10,000 ਕਰੋੜ ਰੁਪਏ ਦੀ ਆਮਦਨ ਕਮਾਉਣ ਦਾ ਟੀਚਾ ਰੱਖਿਆ ਹੈ। ਇਸ ਕਾਰਨ 2024-25 ਦੀ ਆਬਕਾਰੀ ਨੀਤੀ 'ਤੇ ਚਰਚਾ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਅਗਲੇ ਸਾਲ ਲਈ ਤੈਅ ਕੀਤਾ ਗਿਆ ਟੀਚਾ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਹੈ। ਇਸ ਦੇ ਲਈ ਸਰਕਾਰ ਨੂੰ 2023-24 ਵਿੱਚ ਹੋਏ ਮਾਲੀਏ ਤੋਂ ਐਕਸਾਈਜ਼ ਡਿਊਟੀ ਕੁਲੈਕਸ਼ਨ ਨੂੰ ਵਧਾ ਕੇ 10,000 ਕਰੋੜ ਰੁਪਏ ਕਰਨ ਦਾ ਭਰੋਸਾ ਮਿਲਿਆ ਹੈ। ਪਤਾ ਲੱਗਾ ਹੈ ਕਿ ਅਪ੍ਰੈਲ 2023 ਤੋਂ ਜਨਵਰੀ 2024 ਦਰਮਿਆਨ ਸਰਕਾਰ ਨੇ ਐਕਸਾਈਜ਼ ਡਿਊਟੀ ਵਜੋਂ 7,446.44 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਆਬਕਾਰੀ ਡਿਊਟੀ ਹੈ।

