ਜਾਣਕਾਰੀ ਮੁਤਾਬਕ ਪੀੜਤ ਨਕਲੀ ਗਹਿਣਿਆਂ ਦਾ ਕਾਰੋਬਾਰ ਕਰਦਾ ਹੈ। ਪੀੜਤ ਅਰੁਣ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਦਿੱਲੀ ਤੋਂ ਵਾਪਸ ਲੁਧਿਆਣਾ ਆਇਆ ਸੀ। ਘਰ ਪਹੁੰਚਣ ਲਈ ਰੇਲਵੇ ਸਟੇਸ਼ਨ ਤੋਂ ਆਟੋ ਲਿਆ, ਜਿਸ ਤੋਂ ਬਾਅਦ ਉਹ ਪੈਦਲ ਹੀ ਘਰ ਵੱਲ ਜਾ ਰਹੇ ਸਨ। ਇਸ ਦੌਰਾਨ ਬਾਈਕ 'ਤੇ ਦੋ ਨੌਜਵਾਨ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ। ਲੋਕਾਂ ਨੇ ਜ਼ਖਮੀ ਹਾਲਤ 'ਚ ਅਰੁਣ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਦੂਜੇ ਪਾਸੇ ਇਸ ਮਾਮਲੇ ਸਬੰਧੀ ਟਿੱਬਾ ਥਾਣੇ ਦੇ ਐਸਐਚਓ ਦਾ ਕਹਿਣਾ ਹੈ ਕਿ ਮਾਮਲਾ ਪੁਰਾਣੀ ਦੁਸ਼ਮਣੀ ਦਾ ਜਾਪਦਾ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
No title
Thursday, February 29, 2024
0
Share to other apps
.jpg)
