ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਵੱਡੀ ਕਾਰਵਾਈ, ਲੱਖਾਂ ਦੀ ਜਾਇਦਾਦ ਜ਼ਬਤ
Tuesday, February 20, 2024
0
ਗੁਰਦਾਸਪੁਰ: ਬਟਾਲਾ 'ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪੁਲੀਸ ਨੇ ਨਸ਼ਾ ਤਸਕਰਾਂ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ 2023 'ਚ ਥਾਣਾ ਸਦਰ 'ਚ ਪੁਲਸ ਨੇ ਇਕ ਨਸ਼ਾ ਤਸਕਰ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਉਕਤ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਪੁਲੀਸ ਨੇ ਤਸਕਰ ਕੋਲੋਂ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਹੈ। ਥਾਣਾ ਸਦਰ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
Share to other apps

