ਅੰਮ੍ਰਿਤਸਰ: ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਨਿੱਤ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਕਰ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਨਿਡਰ ਲੁਟੇਰਿਆਂ ਨੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ’ਤੇ ਆਏ ਦੋ ਹਥਿਆਰਬੰਦ ਲੁਟੇਰਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਬੈਂਕ ਦੇ ਗੰਨਮੈਨ ਦੀ ਰਾਈਫਲ ਖੋਹ ਲਈ ਅਤੇ ਫਿਰ ਕੈਸ਼ੀਅਰ ਤੋਂ ਕਰੀਬ 9 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜ਼ਿਕਰਯੋਗ ਹੈ ਕਿ ਇਹ ਘਟਨਾ ਦਿਨ ਦਿਹਾੜੇ ਵਾਪਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਤਰਨਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੰਨ ਪੁਆਇੰਟ 'ਤੇ ਬੈਂਕ 'ਚ ਲੁੱਟ ਦੀ ਵਾਰਦਾਤ
Thursday, February 29, 2024
0
ਅੰਮ੍ਰਿਤਸਰ: ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਨਿੱਤ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਕਰ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਨਿਡਰ ਲੁਟੇਰਿਆਂ ਨੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ’ਤੇ ਆਏ ਦੋ ਹਥਿਆਰਬੰਦ ਲੁਟੇਰਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਬੈਂਕ ਦੇ ਗੰਨਮੈਨ ਦੀ ਰਾਈਫਲ ਖੋਹ ਲਈ ਅਤੇ ਫਿਰ ਕੈਸ਼ੀਅਰ ਤੋਂ ਕਰੀਬ 9 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜ਼ਿਕਰਯੋਗ ਹੈ ਕਿ ਇਹ ਘਟਨਾ ਦਿਨ ਦਿਹਾੜੇ ਵਾਪਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਤਰਨਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
Share to other apps