ਪੰਜਾਬ ਦੇ ਇਸ ਵੱਡੇ ਅਧਿਕਾਰੀ ਖਿਲਾਫ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
Friday, February 23, 2024
0
ਮਾਨ ਸਰਕਾਰ ਦੀ ਕਾਰਵਾਈ ਪੰਜਾਬ ਦੇ ਇਕ ਸੀਨੀਅਰ ਅਧਿਕਾਰੀ ਖਿਲਾਫ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਚੀਫ ਟਾਊਨ ਪਲਾਨ ਪੰਕਜ ਬਾਵਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ (1) (ਏ) ਪੰਜਾਬ ਸਿਵਲ ਸਰਵਿਸਿਜ਼ 1970 ਦੇ ਨਿਯਮਾਂ ਤਹਿਤ ਕੀਤੀ ਗਈ ਹੈ। ਇਸ ਸਮੇਂ ਦੌਰਾਨ ਮੁਅੱਤਲ ਕੀਤੇ ਗਏ ਅਧਿਕਾਰੀ ਦਾ ਮੁੱਖ ਦਫਤਰ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਪੰਜਾਬ ਹੋਵੇਗਾ।
ਇਹ ਸਪੱਸ਼ਟ ਨਹੀਂ ਹੈ ਕਿ ਬਾਵਾ ਨੂੰ ਕਿਸ ਕੇਸ ਵਿੱਚ ਮੁਅੱਤਲ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਵਿੱਚ ਬਾਵਾ ਦੇ ਪੰਜਾਬ ਦੇ ਕਈ ਵੱਡੇ ਕਲੋਨਾਈਜ਼ਰਾਂ ਨਾਲ ਚੰਗੇ ਸਬੰਧ ਸਨ। ਇਸ ਗੱਲ ਦੀ ਸੰਭਾਵਨਾ ਹੈ ਕਿ ਕੋਈ ਵੱਡਾ ਮਾਮਲਾ ਸਰਕਾਰ ਤੱਕ ਪਹੁੰਚ ਗਿਆ ਹੈ, ਜਿਸ ਦੇ ਆਧਾਰ 'ਤੇ ਪੰਕਜ ਬਾਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Tags
Share to other apps

