ਜਲੰਧਰ ਦੇ ਮਕਸੂਦਾਂ ਥਾਣੇ ਨੇੜੇ ਵੱਡਾ ਹੰਗਾਮਾ ਹੋਣ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਹਰਿਆਣਾ ਨੇੜੇ ਹੰਗਾਮਾ ਦੇਖਣ ਨੂੰ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਫਰਜ਼ੀ ਪੁਲਸ ਵਾਲਾ ਬਣ ਕੇ ਇਲਾਕੇ ਦੇ ਆਟੋ ਚਾਲਕਾਂ ਤੋਂ ਪੈਸੇ ਵਸੂਲ ਕਰ ਰਹੇ ਸਨ। ਇਸ ਦੌਰਾਨ ਜਦੋਂ ਇਲਾਕਾ ਵਾਸੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ
ਇਸ ਤੋਂ ਬਾਅਦ ਲੋਕਾਂ ਨੇ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਹ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੰਡ ਚੌਂਕੀ ਦੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਦੋਵੇਂ ਧਿਰਾਂ ਰਾਜ਼ੀ ਹੋ ਗਈਆਂ ਹਨ।

