ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਸੁਪਰੀਮ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਂਚ ਏਜੰਸੀ ਈਡੀ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਰਾਹੀਂ ਧਨ ਨੂੰ ਸਫੈਦ ਕਰਨ ਦਾ ਦੋਸ਼ ਹੈ।

