ਚੰਡੀਗੜ੍ਹ: ਪੰਜਾਬ ਦੀ ਮਾਣਯੋਗ ਸਰਕਾਰ ਵਪਾਰੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਣ ਵਪਾਰੀਆਂ ਨੂੰ ਮਿਲਣ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਤੋਂ ਪੰਜਾਬ ਦੇ ਸ਼ਹਿਰਾਂ ਵਿੱਚ ਸਰਕਾਰ-ਕਾਰੋਬਾਰ ਮੀਟਿੰਗ ਦਾ ਪ੍ਰੋਗਰਾਮ ਸ਼ੁਰੂ ਹੋ ਰਿਹਾ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੁਕੇਰੀਆਂ ਤੋਂ ਇਸ ਮਿਲਣੀ ਸਮਾਗਮ ਦੀ ਸ਼ੁਰੂਆਤ ਕਰਨਗੇ।
ਇਸੇ ਤਰ੍ਹਾਂ ਐਤਵਾਰ ਨੂੰ ਪਠਾਨਕੋਟ ਅਤੇ ਦੀਨਾਨਗਰ ਵਿੱਚ ਵਪਾਰੀਆਂ ਨਾਲ ਮੀਟਿੰਗ ਹੋਵੇਗੀ। ਇਸ ਦੌਰਾਨ ਵਪਾਰੀਆਂ ਦੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ। ਇੰਨਾ ਹੀ ਨਹੀਂ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸ਼ਹਿਰਾਂ ਵਿੱਚ ਵੀ ਸਰਕਾਰੀ-ਕਾਰੋਬਾਰੀ ਮੀਟਿੰਗਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

