Farmer Protest: ਪੰਜਾਬ ਦਾ ਕਿਸਾਨ ਰੋਹਤਕ ਦੇ ਹਸਪਤਾਲ 'ਚ ਜ਼ੇਰੇ ਇਲਾਜ, ਖਨੌਰੀ ਬਾਰਡਰ 'ਤੇ ਜ਼ਖਮੀ
Friday, February 23, 2024
0
ਪੰਜਾਬ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਖੜ੍ਹੇ ਹਨ। ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਅਤੇ ਸੁਰੱਖਿਆ ਕਰਮੀਆਂ ਵੱਲੋਂ ਅੱਥਰੂ ਗੈਸ ਆਦਿ ਦੀ ਵਰਤੋਂ ਕੀਤੀ ਜਾ ਰਹੀ ਹੈ। 21 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਅਤੇ ਹਰਿਆਣਾ ਦੀ ਪੁਲਿਸ ਦਰਮਿਆਨ ਤਿੱਖੀ ਝੜਪ ਹੋਈ ਸੀ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਪੰਜਾਬ ਦੇ ਕਿਸਾਨਾਂ ਅਤੇ ਹਰਿਆਣਾ ਸਰਕਾਰ ਦਰਮਿਆਨ ਹੋਈ ਤਿੱਖੀ ਝੜਪ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਨੂੰ ਹਰਿਆਣਾ ਪੁਲੀਸ ਨੇ ਉਨ੍ਹਾਂ ਦੀ ਹੱਦ ਅੰਦਰੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਲਾਜ ਲਈ ਲਿਜਾਏ ਗਏ ਕਿਸਾਨਾਂ ਨੂੰ ਹਰਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਕਿਸਾਨ ਜਿਸ ਦਾ ਨਾਂ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਹੈ, ਬਾਰੇ ਪਤਾ ਲੱਗਾ ਹੈ ਕਿ ਉਸ ਨੂੰ ਹਰਿਆਣਾ ਪੁਲੀਸ ਨੇ ਇਲਾਜ ਲਈ ਰੋਹਤਕ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਗੰਭੀਰ ਬਿਮਾਰ ਹੈ, ਉਸ ਦੀਆਂ ਕਈ ਹੱਡੀਆਂ ਟੁੱਟ ਗਈਆਂ ਹਨ ਅਤੇ ਉਸ ਦੇ ਸਿਰ 'ਤੇ ਕਈ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਜਬਾੜਾ ਵੀ ਟੁੱਟ ਗਿਆ ਹੈ, ਜਿੱਥੇ ਉਸ ਦਾ ਸਹੀ ਇਲਾਜ ਨਹੀਂ ਹੋ ਰਿਹਾ।
Share to other apps

