ਫ਼ਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਸੂਰਜ ਸਿੰਘ ਕਿਸਾਨ ਵਿੰਗ ਪ੍ਰਧਾਨ, ਸੁਖਦੇਵ ਸਿੰਘ ਪ੍ਰਧਾਨ ਹਲਕਾ ਫ਼ਿਰੋਜ਼ਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 4 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੰਜਾਬ ਭਰ 'ਚ ਰੇਲਾਂ ਰੋਕੀਆਂ ਜਾਣਗੀਆਂ | ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਖਿਲਾਫ NSA ਤਹਿਤ ਝੂਠੇ ਮੁਕੱਦਮੇ ਦਰਜ ਕਰਕੇ ਜਬਰੀ ਡਿਬਰੂਗੜ ਜੇਲ ਵਿੱਚ ਬੰਦ ਕੀਤਾ ਗਿਆ ਹੈ ਅਤੇ ਜੇਲ ਵਿੱਚ ਗੁਪਤ ਕੈਮਰੇ ਲਗਾ ਕੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਖਾਣ-ਪੀਣ ਵਿੱਚ ਗਲਤ ਚੀਜ਼ਾਂ ਮਿਲਾ ਕੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਭੁੱਖ ਹੜਤਾਲ 'ਤੇ ਹਨ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਸਾਰੇ ਮਾਮਲੇ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਕੱਟ ਚੁੱਕੇ ਸਿੰਘਾਂ ਦੀਆਂ ਮੰਗਾਂ ਅਤੇ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਬਿਨਾਂ ਦੇਰੀ ਪੂਰੀਆਂ ਕੀਤੀਆਂ ਜਾਣ ਅਤੇ ਐਮ.ਐਸ.ਪੀ. ਉਨ੍ਹਾਂ ਪਾਸੋਂ ਗਾਰੰਟੀ ਦੇਣ ਅਤੇ ਗੋਲੀ ਚਲਾ ਕੇ ਕਿਸਾਨ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਭੁੱਲਰ ਨੇ ਕਿਹਾ ਕਿ ਉਪਰੋਕਤ ਸਾਰੀਆਂ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਮੂਹ ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰਾਂ 'ਤੇ ਹੋ ਰਹੇ ਜ਼ੁਲਮ ਵਿਰੁੱਧ ਸੰਘਰਸ਼ ਵਿਚ ਡਟ ਕੇ ਸਾਥ ਦੇਣ, ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ |
ਯਾਤਰੀਆਂ ਲਈ ਖਾਸ ਖਬਰ, ਪੰਜਾਬ 'ਚ ਇਸ ਦਿਨ ਜਾਮ ਹੋਣ ਵਾਲੀਆਂ ਹਨ ਟਰੇਨਾਂ
Sunday, March 03, 2024
0

Share to other apps
.jpeg)