ਪੰਜਾਬ : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਲਤ ਨੇ ਇਸ ਕਤਲ ਕੇਸ ਵਿੱਚ ਚਾਰੋਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਕਤਲ ਕੇਸ ਵਿੱਚ ਸ਼ਾਮਲ ਸਾਰੇ 4 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਬਰੀ ਕੀਤੇ ਗਏ ਮੁਲਜ਼ਮਾਂ ਵਿੱਚ ਗੈਂਗਸਟਰ ਨੀਰਜ ਚਸਕਾ, ਗੁਰਵਿੰਦਰ ਸਿੰਘ ਢਾਡੀ, ਗੁਰਮੀਤ ਸਿੰਘ ਗੀਤਾ ਅਤੇ ਚਮਕੌਰ ਸਿੰਘ ਉਰਫ਼ ਬੇਟ ਸ਼ਾਮਲ ਹਨ।
ਇਸ ਮਾਮਲੇ 'ਚ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ ਪਰ ਅਦਾਲਤ ਨੇ ਉਸ ਨੂੰ ਪਹਿਲਾਂ ਹੀ ਇਸ ਮਾਮਲੇ 'ਚੋਂ ਬਰੀ ਕਰ ਦਿੱਤਾ ਹੈ। ਬਰੀ ਕੀਤੇ ਗਏ ਮੁਲਜ਼ਮਾਂ ਵਿੱਚੋਂ ਨੀਰਜ ਚਸਕਾ ਸੈਕਟਰ-38 ਵਿੱਚ ਸੁਰਜੀਤ ਬਾਊਂਸਰ ਦੇ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ।

