ਟਾਂਡਾ : ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਅੱਜ ਅਹੀਆਪੁਰ ਟਾਂਡਾ ਵਿੱਚ ਪੁਲੀਸ ਨੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਮੇਸ਼ ਲਾਲ ਪੁੱਤਰ ਗੁਰਚਰਨ ਲਾਲ ਵਾਸੀ ਵਾਰਡ ਨੰਬਰ 15 ਅਹੀਆਪੁਰ ਟਾਂਡਾ ਵਜੋਂ ਹੋਈ ਹੈ। ਜਿੱਥੇ ਮ੍ਰਿਤਕ ਨੌਜਵਾਨ ਦੀ ਲਾਸ਼ ਪਈ ਸੀ ਕੋਲ ਵੀ ਇੱਕ ਸਰਿੰਜ ਪਈ ਸੀ। ਇਸ ਸਬੰਧੀ ਟਾਂਡਾ ਪੁਲੀਸ ਦੇ ਏ.ਐਸ.ਆਈ. ਮਨਿੰਦਰ ਕੌਰ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇ ਪਿਤਾ ਗੁਰਚਰਨ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਸਬੰਧੀ ਲੋੜੀਂਦੀ ਜਾਂਚ ਕੀਤੀ ਜਾਵੇਗੀ।
ਨਸ਼ੇ ਨੇ ਕੀਤਾ ਇੱਕ ਹੋਰ ਪਰਿਵਾਰ ਬਰਬਾਦ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
Sunday, March 03, 2024
0
ਟਾਂਡਾ : ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਅੱਜ ਅਹੀਆਪੁਰ ਟਾਂਡਾ ਵਿੱਚ ਪੁਲੀਸ ਨੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਮੇਸ਼ ਲਾਲ ਪੁੱਤਰ ਗੁਰਚਰਨ ਲਾਲ ਵਾਸੀ ਵਾਰਡ ਨੰਬਰ 15 ਅਹੀਆਪੁਰ ਟਾਂਡਾ ਵਜੋਂ ਹੋਈ ਹੈ। ਜਿੱਥੇ ਮ੍ਰਿਤਕ ਨੌਜਵਾਨ ਦੀ ਲਾਸ਼ ਪਈ ਸੀ ਕੋਲ ਵੀ ਇੱਕ ਸਰਿੰਜ ਪਈ ਸੀ। ਇਸ ਸਬੰਧੀ ਟਾਂਡਾ ਪੁਲੀਸ ਦੇ ਏ.ਐਸ.ਆਈ. ਮਨਿੰਦਰ ਕੌਰ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇ ਪਿਤਾ ਗੁਰਚਰਨ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਸਬੰਧੀ ਲੋੜੀਂਦੀ ਜਾਂਚ ਕੀਤੀ ਜਾਵੇਗੀ।
Tags
Share to other apps