ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੱਗਾ ਜੰਲਧਰ ਤੋਂ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਜਿੱਥੇ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਵਾਈ
ਟੀਨੂੰ ਦੇ ਨਾਲ-ਨਾਲ ਕਈ ਸਮਰਥਕਾਂ ਨੇ ਵੀ 'ਆਪ' ਦੀ ਮੈਂਬਰਸ਼ਿਪ ਲੈ ਲਈ ਹੈ। ਟੀਨੂੰ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ ਕਿਉਂਕਿ ਜਲੰਧਰ 'ਚ ਦਲਿਤ ਵੋਟਾਂ 'ਤੇ ਟੀਨੂੰ ਦੀ ਮਜ਼ਬੂਤ ਪਕੜ ਹੈ।
